ਪੁਲਿਸ ਨੇ 3 ਕੁਇੰਟਲ 250 ਗ੍ਰਾਮ ਭੁੱਕੀ ਚੂਰਾ ਪੋਸਤ, 2 ਟਰੱਕ ਸਮੇਤ 4 ਵਿਅਕਤੀਆਂ ਨੂੰ ਕੀਤਾ ਕਾਬੂ

On
ਪੁਲਿਸ ਨੇ 3 ਕੁਇੰਟਲ 250 ਗ੍ਰਾਮ ਭੁੱਕੀ ਚੂਰਾ ਪੋਸਤ, 2 ਟਰੱਕ ਸਮੇਤ 4 ਵਿਅਕਤੀਆਂ ਨੂੰ ਕੀਤਾ ਕਾਬੂ

93cb20ad-61dc-44ff-ba26-c84a28ab6e8bਸ੍ਰੀ ਮੁਕਤਸਰ ਸਾਹਿਬ, 10 ਅਗਸਤ (BTTNEWS)- ਡਾ ਸਚਿਨ ਗੁਪਤਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵਕਤ ਭਰਵਾਂ ਹੁੰਗਾਰਾ ਮਿਲਿਆ ਜਦੋਂ ਗੁਰਚਰਨ ਸਿੰਘ ਗੋਰਾਇਆ ਐਸ.ਪੀ (ਡੀ) ਅਤੇ ਰਾਜੇਸ਼ ਸਨੇਹੀ ਬੱਤਾ ਡੀ.ਐਸ.ਪੀ (ਡੀ) ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਇਸਪੈਕਟਰ ਰਾਜ਼ੇਸ਼ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਸਪਲਾਈ ਦਾ ਧੰਦਾ ਕਰਨ ਵਾਲੇ ਗੈਂਗ ਦੇ 04 ਮੈਂਬਰਾਂ ਨੂੰ ਕਾਬੂ ਕੀਤਾ ਅਤੇ ਇਹਨ੍ਹਾਂ ਪਾਸੋਂ ਕੁੱਲ 03 ਕੁਇੰਟਲ 250 ਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਡਾ ਸਚਿਨ ਗੁਪਤਾ ਆਈ.ਪੀ.ਐਸ. ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਿਤੀ 09.08.2022 ਸ.ਥ. ਰਛਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ/ਵਹੀਕਲਾਂ ਦੇ ਸਬੰਧ ਵਿੱਚ ਟੀ-ਪੁਆਇੰਟ ਮੁਕਤਸਰ ਸਾਹਿਬ ਫਿਰੋਜਪੁਰ, ਸ੍ਰੀ ਮੁਕਤਸਰ ਸਾਹਿਬ ਨੇੜੇ ਸਰਕਾਰੀ ਕਾਲਜ਼ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਰਗਟ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਬਰਵਾਲਾ, ਦਲਜੀਤ ਸਿੰਘ ਪੁੱਤਰ ਬਲਤੇਜ ਸਿੰਘ ਵਾਸੀ ਪਿੰਡ ਤਾਮਕੋਟ, ਜਗਸੀਰ ਸਿੰਘ ਪੁੱਤਰ ਰੂੜ ਸਿੰਘ ਵਾਸੀ ਬਾਗੀ ਵਾਲੀ ਬਸਤੀ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਪਾਕਾਂ ਜਿਲ੍ਹਾ ਫਾਜਲਿਕਾ ਜੋ ਕਿ ਕਾਫੀ ਸਮੇਂ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਵੇਚਣ ਦੇ ਆਦੀ ਹਨ ਜੋ ਅੱਜ ਵੀ ਆਪਣੇ ਟਰੱਕਾ ਪਰ ਸਵਾਰ ਹੋ ਕੇ ਐਮ.ਪੀ ਰਾਜਸਥਾਨ ਵਾਲੀ ਸਾਇਡ ਤੋਂ ਆ ਰਹੇ ਹਨ. ਫ਼ਨਬਸਪ;ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 150 ਮਿਤੀ 09/08/2022 ਅ/ਧ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਬਰਖਿਲਾਫ ਪਰਗਟ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਬਰਵਾਲਾ, ਦਲਜੀਤ ਸਿੰਘ ਉਰਫ ਲੱਡੂ ਪੁੱਤਰ ਬਲਤੇਜ ਸਿੰਘ ਵਾਸੀ ਪਿੰਡ ਤਾਮਕੋਟ ਹਾਲ ਅਬਾਦ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ, ਜਗਸੀਰ ਸਿੰਘ ਪੁੱਤਰ ਰੂੜ ਸਿੰਘ. ਕਬਰਵਾਲਾ ਰੋਡ, ਵਾਸੀ ਬਾਗੀ ਵਾਲੀ ਬਸਤੀ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਪਾਕਾਂ ਜਿਲ੍ਹਾ ਫਾਜਲਿਕਾ ਦਰਜ ਰਜਿਸ਼ਟਰ ਕਰਵਾ ਅਤੇ ਮੌਕੇ ਪਰ ਸ੍ਰੀ ਰਜੇਸ਼ ਸਨੇਹੀ ਬੱਤਾ ਡੀ.ਐਸ.ਪੀ (ਡੀ) ਅਤੇ ਸ.ਥ ਸੁਖਵਿੰਦਰ ਸਿੰਘ ਦੀ ਹਾਜ਼ਰੀ ਉਕਤ ਵਿਅਕਤੀਆਂ ਦੇ ਦੋ ਟਰੱਕਾਂ ਨੂੰ ਚੈੱਕ ਕੀਤਾ ਤਾਂ ਦੋਨਾ ਟਰੱਕਾ ਵਿੱਚੋਂ ਕੁੱਲ 03 ਕੁਵਿੰਟਲ 250 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਦੋਨੋ ਟਰੱਕਾਂ ਨੂੰ ਕਬਜ਼ਾ ਪੁਲਿਸ ਲਏ ਹਨ ਅਤੇ ਦੋਸ਼ੀਆਨ ਨੂੰ ਪੇਸ਼ ਮਾਨਯੋਗ ਅਦਾਲਤ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਦੋਸ਼ੀਆ ਦੇ ਨਾਮ :-
1. ਪਰਗਟ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਬਰਵਾਲਾ, ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ
2. ਦਲਜੀਤ ਸਿੰਘ ਪੁੱਤਰ ਬਲਤੇਜ ਸਿੰਘ ਵਾਸੀ ਪਿੰਡ ਤਾਮਕੋਟ,
3.ਜਗਸੀਰ ਸਿੰਘ ਪੁੱਤਰ ਰੂੜ ਸਿੰਘ ਵਾਸੀ ਬਾਗੀ ਵਾਲੀ ਬਸਤੀ ਸ੍ਰੀ ਮੁਕਤਸਰ ਸਾਹਿਬ
4.ਗੁਰਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਪਾਕਾਂ ਜਿਲ੍ਹਾ ਫਾਜਲਿਕਾ
 
ਬ੍ਰਾਮਦਗੀ :-
1. 03 ਕੁਵਿੰਟਲ 250 ਗ੍ਰਾਮ ਭੁੱਕੀ ਚੂਰਾ ਪੋਸਤ
2.   ਦੋ ਟਰੱਕ

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored