ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਿਕਾਂ ਦੀ ਕੀਤੀ ਗਈ ਸ਼ੁਰੂਆਤ

ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਪਿੰਡ ਪੱਧਰ ਤੇ ਹੀ ਮਿਲਣਗੀਆਂ ਵਧੀਆ ਸਿਹਤ ਸਹੂਲਤਾਂ: ਖੁੱਡੀਆ

On
ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਿਕਾਂ ਦੀ ਕੀਤੀ ਗਈ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ 15 ਅਗਸਤ (BTTNEWS)- ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਧੀਆ ਸਿਹਤ ਸਹੂਲਤਾਂ ਦੇ ਵਾਅਦੇ ਨੂੰ ਪੂਰੇ ਕਰਦੇ ਹੋਏ ਮੁੱਖ ਮੰਤਰੀ ਪੰਜਾਬ 
ਵਲੋਂ ਅਜਾਦੀ ਦੇ 75ਵੇਂ ਅਮ੍ਰਿੰਤ ਮਾਹਉਤਸਵ ਮੌਕੇ ਪੰਜਾਬ ਵਿਚ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ ।ਇਸ ਸਬੰਧੀ ਜਿਲ੍ਹਾ ਸ਼੍ਰੀ
ਮੁਕਤਸਰ ਸਾਹਿਬ ਅਧੀਨ ਪਿੰਡ ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਕਾਂ ਦੀ ਸ਼ੁਰੂਆਤ ਕੀਤੀ ਗਈ । ਸ. ਗੁਰਮੀਤ ਸਿੰਘ ਖੁੱਡੀਆਂ
ਐਮ.ਐਲ.ਏ. ਲੰਬੀ ਅਤੇ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਭਾਗਸਰ ਵਿਖੇ ਆਮ ਆਦਮੀ ਕਲੀਨਿਕ ਦਾ
ਉਦਘਾਟਨ ਕੀਤਾ ਗਿਆ। ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਐਮ.ਐਲ.ਏ. ਨੇ ਕਿਹਾ ਪੰਜਾਬ ਸਰਕਾਰ ਨੇ ਲੋਕਾਂ ਨੂੰ ਵਾਅਦਾ ਕੀਤਾ ਸੀ ਕਿ
ਉਨਾਂ ਨੂੰ ਘਰਾਂ ਦੇ ਨੇੜੇ ਹੀ ਵਧੀਆ ਸਹੂਲਤਾਂ ਮਹੱਇਆ ਕਰਵਾਈਆਂ ਜਾਣਗੀਆਂ, ਇਸ ਵਾਅਦੇ ਨੂੰ ਪੂਰਾ ਕਰਦੇ ਹੋਏ ਮਾਨਯੋਗ ਮੁੱਖ ਮੰਤਰੀ
ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਸਾਰੇ ਪੰਜਾਬ ਵਿਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ।ਉਨ੍ਹਾ ਕਿਹਾ ਕਿ ਪਿੰਡ ਭਾਗਸਰ
ਅਤੇ ਭੂੰਦੜ ਦੇ ਲੋਕ ਕਿਸਮਤ ਵਾਲੇ ਹਨ ਕਿ ਪੰਜਾਬ ਸਰਕਾਰ ਵਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਪਿੰਡ ਭਾਗਸਰ ਅਤੇ ਭੂੰਦੜ ਨੂੰ ਆਮ
ਆਦਮੀ ਕਲੀਨਿਕ ਬਣਾਉਣ ਲਈ ਚੁਣਿਆ ਗਿਆ।ਇਸ ਮੌਕੇ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ
ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਣਬੱਧ ਹੈ।ਉਨ੍ਹਾ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ
ਸਿਹਤ ਸਹੂਲਤਾਂ ਦੇਣ ਲਈ ਮੀਲ ਦਾ ਪੱਥਰ ਸਾਬਿਤ ਹੋਵੇਗਾ।ਇਸ ਮੌਕੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ
ਪਿੰਡ ਭਾਗਸਰ ਅਤੇ ਭੂੰਦੜ ਵਿਚ ਜੋ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਉਨ੍ਹਾ ਵਿਚ ਇਕ ਡਾਕਟਰ ਦੇ ਨਾਲ ਹੋਰ ਸਟਾਫ ਤੈਨਾਤ ਕੀਤਾ
ਗਿਆ ਹੈ ਜੋ ਮੋਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ ਅਤੇ ਲੈਬ ਟੈਸਟ ਵੀ ਮੁਫਤ ਕੀਤੇ
ਜਾਣਗੇ। ਉਂਨ੍ਹਾ ਕਿਹਾ ਕਿ ਲੋਕ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਉਠਾਉਣ। ਇਸ ਮੋਕੇ ਡਾ. ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ
ਅਫਸਰ, ਡਾ. ਜਤਿੰਦਰ ਪਾਲ ਸਿੰਘ ਐਸ.ਐਮ.ਓ ਚੱਕਸ਼ੇਰੇਵਲਾ, ਡਾ. ਵਰੁਣ ਵਰਮਾ ਐਮ.ਓ. ਆਮ ਆਦਮੀ ਕਲੀਨਿਕ, ਡਾ. ਅਮਰਿੰਦਰ ਸਿੰਘ
ਐਮ.ਓ., ਭੁਪਿੰਦਰਜੀਤ ਕੌਰ ਐਸ.ਐਮ.ਓ. ਸ਼੍ਰੀ ਮੁਕਤਸਰ ਸਾਹਿਬ, ਸਿਮਰਨ ਸਿੰਘ ਬਲਾਕ ਪ੍ਰਧਾਨ ਲੱਖੇਵਾਲੀ,  ਜਸ਼ਨਦੀਪ ਸਿੰਘ ਲੋਕ ਸਭਾ
ਹਲਕਾ ਇੰਚ ਆਮ ਆਦਮੀ ਪਾਰਟੀ,  ਵਰਿੰਦਰ ਢੇਸੀਵਾਲ ਜਰਨਲ ਸਕੱਤਰ ਆਮ ਆਦਮੀ ਪਾਰਟੀ,  ਪਰਮਜੀਤ ਸਿੰਘ ਸਰਪੰਚ ਭਾਗਸਰ,
ਗੁਰਦੀਪ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ, ਦਿਲਭਾਗ ਸਿੰਘ ਅਤੇ ਆਮ ਆਦਮੀ ਕਲੀਨਿਕ ਦਾ ਸਟਾਫ ਹਾਜ਼ਰ ਸੀ।

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored