ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ 'ਤੇ ਕੇਂਦਰ ਸਰਕਾਰ ਦੀ ਅਰਥੀ ਸਾੜੀ

On
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ 'ਤੇ ਕੇਂਦਰ ਸਰਕਾਰ ਦੀ ਅਰਥੀ ਸਾੜੀ

ਮਾਨਸਾ, 17 ਅਗਸਤ (ਨਾਨਕ ਸਿੰਘ ਖੁਰਮੀ) : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਵੱਲੋ ਦੇਸ਼ ਭਰ ਵਿੱਚ 17 ਅਗਸਤ ਨੂੰ ਮੋਦੀ ਸਰਕਾਰ ਦੇ ਪੁਤਲੇ ਅਤੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜਨ ਦੀ ਜ਼ਿਲ੍ਹਾ ਤੇ ਤਹਿਸੀਲ ਪੱਧਰ ਤੇ ਦਿੱਤੀ ਗਈ ਕਾਲ ਅਨੁਸਾਰ ਪਿੰਡਾਂ ਵਿੱਚ ਗੱਡੀਆਂ ਤੇ ਮੋਟਰਸਾਈਕਲਾਂ ਦੇ ਵੱਡੇ ਕਾਫਲੇ ਨਾਲ ਝੰਡਾ ਮਾਰਚ ਕਰਨ ਉਪਰੰਤ ਮਾਨਸਾ ਦੇ ਬੱਸ ਸਟੈਂਡ ਚੌਂਕ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵੱਲੋ ਲਖਵੀਰ ਅਕਲੀਆ ਸਿੰਘ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਦਾ ਪੁਤਲਾ ਅਤੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਖਵੀਰ ਅਕਲੀਆ ਨੇ ਦੱਸਿਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਨਿੱਤ ਨਵੀਆਂ ਸਾਜਿਸ਼ਾਂ ਘੜ ਰਹੀ ਹੈ ਜਿਸ ਦੇ ਤਹਿਤ ਹੀ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ ਗਿਆ ਹੈ ਤਾਂ ਜੋ ਬਿਜਲੀ ਨੂੰ ਪ੍ਰਾਈਵੇਟ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਇਆ ਜਾ ਸਕੇ। ਉਹਨਾਂ ਅੱਗੇ ਗੱਲਬਾਤ ਕਰਦਿਆਂ ਨੇ ਦੱਸਿਆਂ ਕਿ ਕੇਂਦਰ ਸਰਕਾਰ ਨੇ SKM ਨਾਲ ਲਿਖਤ ਵਿੱਚ ਵਾਅਦਾ ਕਰਕੇ ਕਿਹਾ ਸੀ ਕਿ ਸਟੇਕ ਹੋਲਡਰ ਅਤੇ ਐੱਸ.ਕੇ.ਐੱਮ ਦੀ ਲੀਡਰਸ਼ਿਪ ਨਾਲ ਗੱਲ ਕੀਤੇ ਬਿਨਾਂ ਅਸੀਂ ਇਹ ਬਿਜਲੀ ਸੋਧ ਬਿੱਲ ਦੁਬਾਰਾ ਲੈ ਕੇ ਨਹੀਂ ਆਵਾਗੇ ਪਰ ਸਰਕਾਰ ਨੇ ਵਾਅਦਾ ਖਿਲਾਫੀ ਕਰਦੇ ਹੋਏ ਅਤੇ ਦੇਸ਼ ਦੇ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਦੇ ਹੋਏ ਫੇਰ ਤੋਂ ਬਿਜਲੀ ਬਿੱਲ 2022 ਲੋਕ ਸਭਾ ਵਿੱਚ ਪੇਸ਼ ਕਰ ਦਿੱਤਾ ਹੈ ਇਸ ਲਈ ਨਾਂ ਤਾਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਭਰੋਸੇ ਵਿੱਚ ਲਿਆ ਅਤੇ ਨਾਂ ਹੀ ਸਟੇਟਾਂ ਨੂੰ ਭਰੋਸੇ ਵਿੱਚ ਲਿਆ ਹੈ। ਜਿਲਾ ਸਕੱਤਰ ਮੱਖਣ ਭੈਣੀ ਬਾਘਾ ਨੇ ਅੱਗੇ ਗੱਲਬਾਤ ਕਰਦਿਆਂ ਨੇ ਦੱਸਿਆ ਕਿ ਇਸ ਲਈ ਹੀ ਕੇਂਦਰ ਸਰਕਾਰ ਨੂੰ ਉਸ ਦੇ ਕੀਤੇ ਵਾਅਦੇ ਯਾਦ ਦਿਵਾਉਣ ਲਈ ਅਤੇ ਦਿੱਲੀ ਮੋਰਚੇ ਦੀਆਂ ਬਾਕੀ ਰਹਿੰਦਿਆਂ ਮੰਗਾਂ ਡਾ ਸਵਾਮੀਨਾਥਨ ਕਮਿਸ਼ਨ ਦੇ C'2+50 ਫੀਸਦੀ ਫਾਰਮੂਲੇ ਦੇ ਅਨੁਸਾਰ ਐੱਮ.ਐੱਸ.ਪੀ ਉੱਪਰ ਗਰੰਟੀ ਕਾਨੂੰਨ,ਲਖੀਮਪੁਰ ਖੀਰੀ ਕਾਂਡ ਦੇ ਪੀਡ਼ਤ ਪਰਿਵਾਰਾਂ ਨੂੰ ਇਨਸਾਫ ਦਿਵਾਉਣਾਂ, ਜੇਲ੍ਹਾਂ ਵਿੱਚ ਬੰਦ ਬੇਦੋਸ਼ੇ ਕਿਸਾਨਾਂ ਨੂੰ ਬਾਹਰ ਕਢਵਾਉਣਾ, ਲਖੀਮਪੁਰ ਖੀਰੀ ਕਤਲਕਾਂਡ ਦੇ ਮੁੱਖ ਦੋਸ਼ੀ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਬਰਖਾਸਤ ਕਰਨਾਂ ਅਤੇ ਜੇਲ੍ਹ ਭੇਜਣਾਂ,ਕਿਸਾਨੀ ਸੰਘਰਸ਼ ਦੌਰਾਨ ਸਾਰੇ ਭਾਰਤ ਵਿੱਚ ਕਿਸਾਨਾਂ ਉੱਪਰ ਦਰਜ ਹੋਏ ਪਰਚੇ ਰੱਦ ਕਰਵਾਉਣਾ , ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ , WTO ਵਿੱਚੋਂ ਬਾਹਰ ਨਿਕਲਣ ਲਈ ਭਾਰਤ ਸਰਕਾਰ ਉੱਤੇ ਦਬਾਅ ਬਣਾਉਣਾ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕੁੱਲ ਕਰਜ਼ ਮੁਕਤੀ ਅਤੇ ਮੋਰਚੇ ਦੀਆਂ ਹੋਰ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣਾ ਆਦਿ ਮੰਗਾਂ ਨੂੰ ਲੈ ਕੇ 22 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਇੱਕ ਵੱਡਾ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮਾਣਯੋਗ ਰਾਸ਼ਟਰਪਤੀ ਜੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਜਿਸ ਦੀਆ ਤਿਆਰੀਆਂ ਜੰਗੀ ਪੱਧਰ ਤੇ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਜਗਦੇਵ ਭੈਣੀ ਬਾਘਾ, ਜਗਦੇਵ ਕੋਟਲੀ ਕਲਾਂ, ਜਗਜੀਤ ਢੈਪੱਈ, ਸ਼ੇਰਾ ਹੋਡਲਾ, ਅਮਰਜੀਤ ਜੌੜਕੀਆਂ, ਰੂਪ ਖਿਆਲਾ, ਬਿੰਦਰ ਪੇਰੋਂ, ਬਿੱਟੂ ਖੋਖਰ, ਲਾਭ ਬੁਰਜ ਹਰੀ ਆਦਿ ਹਾਜ਼ਰ ਸਨ ।  

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored