87 ਕੰਡਮ ਕਾਰਾਂ  ਧੋਖੇ ਨਾਲ ਵੇਚਣ ਲਈ ਕਬਾੜੀਏ ਸਣੇ 3 ਵਿਅਕਤੀ ਗਿ੍ਰਫਤਾਰ, 40 ਕਾਰਾਂ ਬਰਾਰਮਦ 

ਹੜਾਂ ਤੋਂ ਪ੍ਰਭਾਵਿਤ , ਕੰਡਮ ਕਾਰਾਂ ਵੇਚੀਆਂ ਗਾਹਕਾਂ ਨੂੰ

On
 87 ਕੰਡਮ ਕਾਰਾਂ  ਧੋਖੇ ਨਾਲ ਵੇਚਣ ਲਈ ਕਬਾੜੀਏ ਸਣੇ 3 ਵਿਅਕਤੀ ਗਿ੍ਰਫਤਾਰ, 40 ਕਾਰਾਂ ਬਰਾਰਮਦ 

ਦੋਸ਼ੀਆਂ ਨੇ ਕੰਡਮ ਕਾਰਾਂ ਨੂੰ ਦਰੁਸਤ ਵਾਹਨ ਵਜੋਂ ਰਜਿਸਟਰਡ ਕਰਾਉਣ ਲਈ ਚਾਸੀ ਨੰਬਰਾਂ ਨਾਲ ਕੀਤੀ ਸੀ ਛੇੜਛਾੜ, ਆਰ.ਟੀ.ਏ. ਦੀ ਭੂਮਿਕਾ ਦੀ ਵੀ ਕੀਤੀ ਜਾ ਰਹੀ ਹੈ ਜਾਂਚ: ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ 

ਫਤਿਹਗੜ ਸਾਹਿਬ, 18 ਅਗਸਤ (ਬੀਟੀਟੀ ਨਿਊਜ਼) : ਪੰਜਾਬ ਪੁਲਿਸ ਨੇ ਵਰਤੀਆਂ ਗਈਆਂ ਕਾਰਾਂ ਦੀ ਵਿਕਰੀ ਨਾਲ ਸਬੰਧਤ ਇੱਕ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ, ਮਾਨਸਾ ਦੇ ਇੱਕ ਕਬਾੜੀਏ (ਸਕਰੈਪ ਡੀਲਰ) ਸਮੇਤ ਤਿੰਨ ਵਿਅਕਤੀਆਂ ਨੂੰ ਸਕ੍ਰੈਪਡ ਮਾਰੂਤੀ ਸੁਜੂਕੀ ਕਾਰਾਂ ਦੇ ਚੈਸੀ ਨੰਬਰਾਂ ਨਾਲ ਛੇੜਛਾੜ ਕਰਕੇ ਪੰਜਾਬ ਅਤੇ ਹੋਰ ਰਾਜਾਂ ਦੇ ਗਾਹਕਾਂ ਨੂੰ ਜਾਇਜ਼ ਵਾਹਨਾਂ ਵਜੋਂ ਰਜਿਸਟਰਡ ਕਰਵਾ ਕੇ ਵੇਚਣ ਦੇ ਦੋਸ਼ ਵਿੱਚ ਗਿ੍ਰਫਤਾਰ ਕੀਤਾ ਹੈ। 
 
Pic (2)
 
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਦੇ ਬਹਾਦਰਗੜ ਵਿਖੇ ਸਥਿਤ ਅਟੇਲੀਅਰ ਆਟੋਮੋਬਾਈਲਜ਼ ਨਾਂ ਦੀ ਇੱਕ ਅਧਿਕਾਰਤ ਮਾਰੂਤੀ ਸੁਜੂਕੀ ਡੀਲਰਸ਼ਿਪ ਨੇ ਸ਼ੋਅਰੂਮ ਵਿੱਚ ਹੜ ਕਾਰਨ ਨੁਕਸਾਨੀਆਂ ਗਈਆਂ ਘੱਟੋ-ਘੱਟ 87 ਕਾਰਾਂ  ਸਕਰੈਪ ਡੀਲਰ ਨੂੰ ਸਿਰਫ 85 ਲੱਖ ਰੁਪਏ ਵਿੱਚ ਵੇਚੀਆਂ ਸਨ। ਕਾਰਾਂ ਬਿਲਕੁਲ ਨਵੀਆਂ ਸਨ ਪਰ ਹੜ ਪ੍ਰਭਾਵਿਤ ਸੋਅਰੂਮ ਵਿੱਚ  ਖੜੀਆਂ ਹੋਣ ਕਾਰਨ ਅਧਿਕਾਰਤ ਤੌਰ ‘ਤੇ ‘ਕੰਡਮ’ ਕਰਾਰ ਦਿੱਤੀਆਂ ਗਈਆਂ ਸਨ।  ਇਹਨਾਂ ਨੂੰ 27 ਜੁਲਾਈ, 2019 ਨੂੰ ਮਾਨਸਾ ਸਥਿਤ ਇੱਕ ਸਕਰੈਪ ਡੀਲਰ ਨੂੰ ਵੇਚ ਦਿੱਤਾ ਗਿਆ ਸੀ ਜਿਸਦੀ ਪਛਾਣ ਪੁਨੀਤ ਗੋਇਲ ਵਜੋਂ ਹੋਈ ਹੈ, ਜੋ ਮੈਸਰਜ ਪੁਨੀਤ ਟਰੇਡਿੰਗ ਕੰਪਨੀ ਦਾ ਮਾਲਕ ਹੈ। ਫਿਲਹਾਲ, ਗੋਇਲ ਫਰਾਰ ਹੈ ਅਤੇ ਉਸਨੂੰ ਗਿ੍ਰਫਤਾਰ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਪਾਲ ਸਿੰਘ (ਪੁਨੀਤ ਗੋਇਲ ਦੇ ਪਿਤਾ), ਜਸਪ੍ਰੀਤ ਸਿੰਘ ਉਰਫ ਰਿੰਕੂ (ਮਾਸਟਰਮਾਈਂਡ ਅਤੇ ਕਾਰ ਡੀਲਰ) ਦੋਵੇਂ ਵਾਸੀ ਮਾਨਸਾ ਅਤੇ ਨਵੀਨ ਕੁਮਾਰ (ਆਰ.ਟੀ.ਏ. ਏਜੰਟ) ਬਠਿੰਡਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮਾਲਕ ਪੁਨੀਤ ਗੋਇਲ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਹੈ। . ਪੁਲਿਸ ਨੇ 40 ਕਾਰਾਂ ਵੀ ਬਰਾਮਦ ਕੀਤੀਆਂ ਹਨ ਜਿਨਾਂ ਵਿੱਚ ਅੱਠ ਸਿਆਜ਼, ਦੋ ਸਵਿਫਟ, ਅੱਠ ਸਵਿਫਟ ਡਿਜ਼ਾਇਰ, ਚਾਰ ਬਲੀਨੋ, ਤਿੰਨ ਬਰੇਜਾ, 10 ਆਲਟੋ ਕੇ10, ਦੋ ਸੇਲੇਰੀਓ ਅਤੇ ਇੱਕ-ਇੱਕ ਅਰਟਿਗਾ, ਐਸ-ਕਰਾਸ ਅਤੇ ਇਗਨਿਸ ਸ਼ਾਮਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਗਲੇਰੀ ਪੇਪਰ ਟ੍ਰੇਲ ਦੀ ਡੂੰਘਾਈ ਨਾਲ ਜਾਂਚ ਕਰਨ ‘ਤੇ ਇਹ ਗੱਲ ਸਾਹਮਣੇ ਆਈ ਹੈ ਕਿ ਇਹ 87 ਵਾਹਨ ਜਿਨਾਂ ਦੇ ਚੈਸੀ ਨੰਬਰ ਏਜੰਸੀ ਸਕ੍ਰੈਪ ਕਰਨ ਤੋਂ ਪਹਿਲਾਂ ਮਿਟਾ  ਦਿੱਤੇ ਗਏ ਸਨ, ਤਾਂ ਜੋ ਉਹ ਅੱਗੇ ਵਰਤੇ ਨਾ ਜਾ ਸਕਣ।  ਇਹ ਵਾਹਨ ਪੰਜਾਬ ਅਤੇ ਹੋਰ ਰਾਜਾਂ ਦੇ ਵੱਖ-ਵੱਖ ਆਰਟੀਏ ਦਫਤਰਾਂ ਵਿੱਚ ਕੰਮ ਕਰਦੇ ਵਿਅਕਤੀਆਂ ਦੀ ਮਿਲੀਭੁਗਤ ਨਾਲ ਜਾਅਲਸਾਜ਼ੀ ਕਰਕੇ ਜਾਇਜ਼ ਵਾਹਨਾਂ ਵਜੋਂ ਰਜਿਸਟਰਡ ਕੀਤੇ ਗਏ ਸਨ। ਉਨਾਂ ਕਿਹਾ ਕਿ ਵੱਖ-ਵੱਖ ਆਰ.ਟੀ.ਏ. ਦਫਤਰਾਂ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਜੰਗ ਤਹਿਤ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਹੈ ਕਿ ਸਮਾਜ ਵਿਰੋਧੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ।
ਐਸਐਸਪੀ ਫਤਿਹਗੜ ਸਾਹਿਬ ਰਵਜੋਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਅਗਰੇਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਬਾਕੀ ਕਾਰਾਂ ਨੂੰ ਬਰਾਮਦ ਕਰਨ ਦੀ ਵੀ ਕੋਸ਼ਿਸ਼ ਕਰ ਰਹੀ ਹੈ, ਜੋ ਪੰਜਾਬ ਅਤੇ ਹੋਰਨਾਂ ਸੂਬਿਆਂ ਵਿੱਚ ਵੱਖ-ਵੱਖ ਲੋਕਾਂ ਨੂੰ ਵੇਚੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਐਫਆਈਆਰ ਨੰਬਰ 118 ਭਾਰਤੀ ਦੰਡਾਵਲੀ ਦੀ ਧਾਰਾ 420, 465, 467, 468, 471, 473, ਅਤੇ 120 ਬੀ ਤਹਿਤ ਫਤਹਿਗੜ ਸਾਹਿਬ ਦੇ ਸਰਹਿੰਦ ਪੁਲਿਸ ਸਟੇਸ਼ਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored