ਡੀ.ਸੀ. ਦਫਤਰ ਦੇ ਕਰਮਚਾਰੀ ਨਾਲ ਬਦਸਲੂਕੀ ਬੇਹੱਦ ਨਿੰਦਣਯੋਗ

On
ਡੀ.ਸੀ. ਦਫਤਰ ਦੇ ਕਰਮਚਾਰੀ ਨਾਲ ਬਦਸਲੂਕੀ ਬੇਹੱਦ ਨਿੰਦਣਯੋਗ

ਸ੍ਰੀ ਮੁਕਤਸਰ ਸਾਹਿਬ, 03 ਸਤੰਬਰ (BTTNEWS)- ਬੀਤੇ ਕੱਲ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਵਿਖੇ ਆਪਣੀ ਡਿਊਟੀ ’ਤੇ ਤੈਨਾਤ ਕਰਮਚਾਰੀ ਪੁਸ਼ਪਿੰਦਰ ਸਿੰਘ ਨਾਲ ਪਰਮਿੰਦਰ ਪਾਲ ਸਿੰਘ ਉਰਫ਼ ਪੱਪੀ ਆਧਨੀਆਂ ਵੱਲੋਂ ਬਦਸਲੂਕੀ ਕੀਤੀ ਗਈ। ਪੱਪੀ ਆਧਾਨੀਆਂ ਆਪਣੇ ਅਸਲੇ ਨਾਲ ਸਬੰਧਤ ਕਿਸੇ ਕਾਰਜ ਲਈ ਉਕਤ ਕਰਮਚਾਰੀ ਕੋਲ ਗਏ ਸਨ। ਸੂਤਰਾਂ ਅਨੁਸਾਰ ਸਰਕਾਰੀ ਨਿਯਮਾਂ ਮੁਤਾਬਿਕ ਇਹ ਕੰਮ ਨਾ ਹੋ ਸਕਣ ਕਾਰਣ ਪੱਪੀ ਆਧਨੀਆਂ ਸਰਕਾਰੀ ਕਰਮਚਾਰੀ ਨਾਲ ਗਰਮ ਹੋ ਗਿਆ ਅਤੇ ਗੱਲ ਤਲਖ ਕਲਾਮੀ ਤੱਕ ਪਹੁੰਚ ਗਈ। ਡੀ.ਸੀ. ਦਫਤਰ ਦੇ ਸਮੂਹ ਕਰਮਚਾਰੀਆਂ ਨੇ ਕਿਸੇ ਰਾਜਨੀਤਕ ਪਾਰਟੀ ਨਾਲ ਸਬੰਧਤ ਪੱਪੀ ਆਧਨੀਆਂ ਵੱਲੋਂ ਸਰਕਾਰੀ ਕਰਮਚਾਰੀ ਪੁਸ਼ਪਿੰਦਰ ਸਿੰਘ ਨਾਲ ਕੀਤੀ ਤਲਖ ਕਲਾਮੀ ਦੀ ਨਿੰਦਾ ਕਰਦੇ ਹੋਏ ਡਿਪਟੀ ਕਮਿਸ਼ਨਰ ਨੂੰ ਪੰਜ ਸਤੰਬਰ ਤੱਕ ਦੋਸ਼ੀ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਦੇ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਡੀ.ਸੀ. ਦਫਤਰ ਦੇ ਕਰਮਚਾਰੀ ਨਾਲ ਕੀਤੀ ਬਦਸਲੂਕੀ ਦੀ ਘਟਨਾ ਦੀ ਪੁਰਜੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪ੍ਰਧਾਨ ਢੋਸੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਲੋਕ ਸਮੱਸਿਆਵਾਂ ਦੇ ਹੱਲ ਲਈ ਗੱਲਬਾਤ ਕਰਨ ਵਾਸਤੇ ਅਕਸਰ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਰਹਿੰਦਾ ਹੈ। ਜਿਲੇ ਦੇ ਡਿਪਟੀ ਕਮਿਸ਼ਨਰ ਸਮੇਤ ਸਾਰੇ ਅਧਿਕਾਰੀ ਅਤੇ ਕਰਮਚਾਰੀਆਂ ਦਾ ਵਤੀਰਾ ਬੜਾ ਹਮਦਰਦੀ ਅਤੇ ਸਹਿਯੋਗ ਪੂਰਨ ਹੁੰਦਾ ਹੈ। ਪ੍ਰਧਾਨ ਢੋਸੀਵਾਲ ਨੇ ਜਿਲੇ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਆਈ.ਏ.ਐਸ. ਨੂੰ ਅਪੀਲ ਕੀਤੀ ਹੈ ਕਿ ਉਹ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਦੀ ਮੰਗ ਅਨੁਸਾਰ ਦੋਸ਼ੀ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ। ਢੋਸੀਵਾਲ ਨੇ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਦੀ ਮੰਗ ਦਾ ਪੂਰਨ ਸਮਰਥਨ ਕਰਦੇ ਹੋਏ ਉਹਨਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਦਾ ਭਰੋਸਾ ਦਿੱਤਾ ਹੈ। ਢੋਸੀਵਾਲ ਨੇ ਇਹ ਵੀ ਜਾਣਕਾਰੀ ਦਿਤੀ ਹੈ ਕਿ ਉਹਨਾਂ ਦੀ ਸੰਸਥਾ ਵੱਲੋਂ ਦੋਸ਼ੀ ਵਿਰੁੱਧ ਕਾਰਵਾਈ ਕਰਨ ਬਾਰੇ ਕੱਲ ਹੀ ਡਿਪਟੀ ਕਮਿਸ਼ਨਰ ਨੂੰ ਈ-ਮੇਲ ਅਤੇ ਵਟਸਐਪ ਰਾਹੀਂ ਮੰਗ ਪੱਤਰ ਭੇਜ ਦਿੱਤਾ ਗਿਆ ਸੀ। ਪੱਤਰ ਦੀ ਕਾਪੀ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੂੰ ਵੀ ਭੇਜੀ ਗਈ ਹੈ।  

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored