ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਤਿੰਨ ਕਾਬੂ

On
ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਤਿੰਨ ਕਾਬੂ

ਲੰਬੀ (BTTNEWS)- ਥਾਣਾ ਲੰਬੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਚਾਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਲੰਬੀ ਦੇ ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਵਾ ਸ਼ੱਕੀ ਲੋਕਾਂ ਦੀ ਚੈਕਿੰਗ ਦੌਰਾਨ ਪਿੰਡ ਥਰਾਜਵਾਲਾ ਕੋਲ ਪਹੁੰਚੇ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ। ਇਸ ਇਤਲਾਹ ਦੇ ਆਧਾਰ ਤੇ ਪੁਲਸ ਨੇ ਸਨਮਪ੍ਰੀਤ ਸਿੰਘ, ਗਗਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀਆਨ ਪਿੰਡ ਥਰਾਜਵਾਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚਾਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ। ਸਹਾਇਕ ਥਾਣੇਦਾਰ ਜਗਦੀਸ਼ ਸਿੰਘ ਨੇ ਦੱਸਿਆ ਕਿ ਉਕਤ ਤਿੰਨਾਂ ਦੇ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Related Posts

Post Comment

Comment List

Sponsored

Latest News

Sponsored