ਸੀਨੀਅਰ ਫੁੱਟਬਾਲ ਚੈਪੀਅਨਸ਼ਿਪ ਦਾ ਆਗਾਜ਼

On
ਸੀਨੀਅਰ ਫੁੱਟਬਾਲ ਚੈਪੀਅਨਸ਼ਿਪ ਦਾ ਆਗਾਜ਼

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ

ਜ਼ਿਲ੍ਹਾ ਪ੍ਰਸਾਸ਼ਨ, ਸ੍ਰੀ ਮੁਕਤਸਰ ਸਾਹਿਬ ਅਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੇਡੀਅਮ, ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ, ਸ੍ਰੀ ਮੁਕਤਸਰ ਸਾਹਿਬ ਵੱਲੋਂ 41ਵੀਂ ਜ਼ਿਲ੍ਹਾ ਸੀਨੀਅਰ ਫੁੱਟਬਾਲ ਚੈਪੀਅਨਸ਼ਿਪ 2022-23 ਦੀ ਸ਼ੁਰੂਆਤ ਕੀਤੀ ਗਈ। ਇਸ ਚੈਪੀਅਨਸ਼ਿਪ ਦਾ ਰਸਮੀਂ ਉਦਘਾਟਨ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਚੈਪੀਅਨਸ਼ਿਪ 5 ਦਸੰਬਰ ਤੋਂ 18 ਦਸੰਬਰ ਤੱਕ ਹੋਵੇਗੀ। ਉਨ੍ਹਾਂ ਵੱਲੋਂ ਇਸ ਚੈਪੀਅਨਸ਼ਿਪ ਵਿੱਚ ਭਾਗ ਲੈਣ ਆਈਆਂ ਟੀਮਾਂ ਦੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਪਰਮਿੰਦਰ ਸਿੰਘ ਜਿਲ੍ਹਾ ਖੇਡ ਅਫਸਰਸ੍ਰੀ ਮੁਕਤਸਰ ਸਾਹਿਬਸ਼ਮਸੇ਼ਰ ਸਿੰਘ ਪ੍ਰਧਾਨ ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬਪਰਮਵੀਰ ਸਿੰਘ ਭੰਡਾਰੀ ਉੱਪ ਪ੍ਰਧਾਨ ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬਜਸਵਿੰਦਰ ਸਿੰਘ ਡੀ .ਪੀ .ਈਹਰਨੇਕ ਸਿੰਘ ਬੁੱਟਰਜਗਸੀਰ ਸਿੰਘਦਰਸ਼ਨ ਸਿੰਘਰਾਜ ਕੁਮਾਰ ਲੈਕਚਰਾਰਮੱਖਣ ਸਿੰਘਮਹਿੰਦਰ ਕੁਮਾਰ ਡੀ.ਪੀ .ਈ ਕਰਮ ਸਿੰਘ ਬਰਾੜ ਅਤੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦਾ ਸਮੂਹ ਸਟਾਫ ਹਾਜ਼ਰ ਸੀ।

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored