ਜ਼ਿਲ੍ਹਾ ਬਰਨਾਲਾ ਵਿਖੇ ਬਲਾਕ ਪੱਧਰੀ ਅੰਗਰੇਜ਼ੀ ਭਾਸ਼ਣ ਮੁਕਾਬਲੇ ਆਯੋਜਿਤ

ਮੁਕਾਬਲੇ ਵਿੱਚ ਜੇਤੂ ਵਿੱਦਿਆਰਥੀਆਂ ਨੁੂੰ ਸਰਟੀਫ਼ਿਕੇਟ ਦੇ ਕੇ ਕੀਤਾ ਸਨਮਾਨਿਤ

On
ਜ਼ਿਲ੍ਹਾ ਬਰਨਾਲਾ ਵਿਖੇ ਬਲਾਕ ਪੱਧਰੀ ਅੰਗਰੇਜ਼ੀ ਭਾਸ਼ਣ ਮੁਕਾਬਲੇ ਆਯੋਜਿਤ

ਬਰਨਾਲਾ, 19 ਜਨਵਰੀ ()-ਸਿੱਖਿਆ ਵਿਭਾਗ ਦੀਆ ਹਿਦਾਇਤਾਂ ਅਨੁਸਾਰ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰੇਨੂੰ ਬਾਲਾ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਬਰਨਾਲਾ ਜ਼ਿਲ੍ਹਾ ਦੇ ਤਿੰਨ ਬਲਾਕਾਂ ਵਿੱਚ ਬਲਾਕ ਪੱਧਰੀ ਅੰਗਰੇਜ਼ੀ ਭਾਸ਼ਣ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਆਰਪੀ ਮੈਡਮ ਗਾਇਤਰੀ ਜਯੋਤੀ ਅਤੇ ਡੀਐਮ ਅਮਨਿੰਦਰ ਕੁਠਾਲਾ ਨੇ ਦੱਸਿਆ ਕਿ ਬੀਐਨਓ ਹੈਡ ਮਾਸਟਰ ਜਸਵਿੰਦਰ ਸਿੰਘ, ਹੈਡ ਮਿਸਟ੍ਰੈਸ ਸੁਰੇਸ਼ਠਾ ਸ਼ਰਮਾ ਅਤੇ ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਰਨਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਸਕੂਲ ਪੱਧਰ ਤੇ ਜੇਤੂ ਵਿੱਦਿਆਰਥੀਆਂ ਵੱਲੋਂ ਭਾਸ਼ਣ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਰਨਾਲਾ ਵਿਖੇ ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਪੱਤਰਕਾਰ ਰਾਜਿੰਦਰ ਸਿੰਘ ਬਰਾੜ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ | ਬੱਚਿਆਂ ਦੁਆਰਾ ਪੂਰੇ ਉਤਸ਼ਾਹ ਨਾਲ ਇੰਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ | ਡਿਪਟੀ ਡੀਈਓ ਮੈਡਮ ਹਰਕੰਵਲਜੀਤ ਕੌਰ ਅਤੇ ਡੀਆਰਪੀ ਮੈਡਮ ਗਾਇਤਰੀ ਜਯੋਤੀ ਨੇ ਦੱਸਿਆ ਕਿ ਛੇਵੀਂ ਤੋਂ ਬਾਹਰਵੀਂ ਤੱਕ ਦੇ ਵਿੱਦਿਆਰਥੀਆਂ ਦੁਆਰਾ ਇੰਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਦਿਆਰਥੀਆਂ ਵਿੱਚ ਅੰਗਰੇਜ਼ੀ ਭਾਸ਼ਾ ਨੂੰ ਪੜ੍ਹਨ, ਲਿਖਣ, ਸੁਣਨ ਅਤੇ ਬੋਲਣ ਦੀਆਂ ਨਿਪੁੰਨਤਾਵਾਂ ਵਿਕਸਿਤ ਕਰਨ ਦੇ ਮਨੋਰਥ ਨਾਲ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ | ਮੁੱਖ ਮਹਿਮਾਨ ਪੱਤਰਕਾਰ ਰਾਜਿੰਦਰ ਬਰਾੜ ਨੇ ਬੱਚਿਆਂ ਨੂੰ ਮਿਸ਼ਨ ਸ਼ਤ ਪ੍ਰਤੀਸ਼ਤ ਦਾ ਟਿੱਚਾ ਹਾਸਿਲ ਕਰਨ ਲਈ ਵੱਧ ਤੋਂ ਵੱਧ ਪੜ੍ਹਾਈ ਕਰਨ ਅਤੇ ਮੈਰਿਟ ਵਿੱਚ ਸਥਾਨ ਬਣਾਉਣ, ਆਪਣੇ ਅਧਿਆਪਕਾ ਅਤੇ ਮਾਤਾ ਪਿਤਾ ਦਾ ਸਤਿਕਾਰ ਕਰਨ ਅਤੇ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ | ਮੁਕਾਬਲੇ ਵਿੱਚ ਜੇਤੂ ਵਿੱਦਿਆਰਥੀਆਂ ਨੁੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇੰਨ੍ਹਾਂ ਮੁਕਾਬਲਿਆਂ ਵਿੱਚ ਪਿ੍ੰਸੀਪਲ ਹਰੀਸ਼ ਬਾਂਸਲ, ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਮੁਖੀ ਪਿ੍ੰਸੀਪਲ ਬਰਜਿੰਦਰਪਾਲ ਸਿੰਘ, ਲੈਕਚਰਾਰ ਸ਼ਿਖਾ ਅਰੋੜਾ, ਬੀਐਮ ਤੇਜਿੰਦਰ ਸ਼ਰਮਾ, ਜਗਦੀਸ਼ ਸਿੰਘ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਤੇਜਿੰਦਰ ਸਿੰਘ, ਮੈਡਮ ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਮਨਦੀਪ ਕੌਰ ਆਦਿ ਹਾਜ਼ਰ ਰਹੇ |IMG-20230119-WA0005

About The Author

Btt News Picture

BASED  ON TRUTH  TELECAST

This is a website for news. And we respect Google's policy .we publish all the genuine news. without any copyright issues.we don't spread any violent or fake news.we publish news in three languages Punjabi hindi and english. We have been working on it since Feburary 2017.

Post Comment

Comment List

Sponsored

Latest News

Sponsored